Pati-Pati Tore

ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ੴ ਸਤਿਗੁਰ ਪ੍ਰਸਾਦਿ

ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ

ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ

ਭੂਲੀ ਮਾਲਨੀ ਹੈ ਏਉ ਸਤਿਗੁਰੁ ਜਾਗਤਾ ਹੈ ਦੇਉ ਰਹਾਉ

ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ

ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ

ਪਾਖਾਨ ਗਢਿ ਕੈ ਮੂਰਤਿ ਕੀਨ੍ਹ੍ਹੀ ਦੇ ਕੈ ਛਾਤੀ ਪਾਉ

ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ

ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ

ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ

ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ

ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ੧੪

Share

One thought on “Pati-Pati Tore”

Leave a Reply

Your email address will not be published. Required fields are marked *


Licensing and information about the blog available here.